0172-2298085

Follow Us on  



<< BACK


ਜ਼ਿਲ੍ਹਾ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਗਊਪਾਲਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸਬੰਧੀ ਮੀਟਿੰਗ



ਫਿਰੋਜ਼ਪੁਰ, 24 ਅਗਸਤ (ਸੁਖਵਿੰਦਰ ਸਿੰਘ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਵੱਲੋਂ ਗਊਪਾਲਨ ਦੀ ਸੇਵਾ, ਸੰਭਾਲ ਤੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਾਲਾਵਾਂ ਦੇ ਸੰਚਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗਊਆਂ ਦੀ ਸੁਰੱਖਿਆ ਸਬੰਧੀ ਬਣੇ ਕਾਨੂੰਨਾਂ ਦੀ ਜ਼ਮੀਨੀ ਪੱਧਰ ਤੱਕ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਵਿਚ ਗਊ ਹੱਤਿਆ, ਗਊ ਰੱਖਿਆ ਅਤੇ ਗਊ ਮਾਸ ਵਰਗੇ ਗੈਰ-ਕਾਨੂੰਨੀ ਕੰਮਾਂ ’ਤੇ ਮੁਕੰਮਲ ਰੋਕ ਹੈ ਅਤੇ ਦੋਸ਼ੀਆਂ ਨੂੰ ਪੰਜਾਬ ਗਊ ਹੱਤਿਆ ਰੋਕੂ ਐਕਟ 2011 ਤਹਿਤ 10 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸ ਤਰ੍ਹਾਂ ਪਸ਼ੂਪਾਲਨ, ਗਊਪਾਲਨ ਅਤੇ ਹਰ ਤਰ੍ਹਾਂ ਦੇ ਜਾਨਵਰਾਂ ’ਤੇ ਅੱਤਿਆਚਾਰ ਰੋਕਣ ਲਈ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਐਕਟ ਲਾਗੂ ਹੈ।